ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ।
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ ।
ਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ ।
ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ
ਯਾਰ ਮੇਰੇ ਜੁ ਇਸ ਆਸ 'ਤੇ ਮਰ ਗਏ
ਕਿ ਮੈਂ ਉਨ੍ਹਾਂ ਦੇ ਦੁੱਖ ਦਾ ਬਣਾਵਾਂਗਾ ਗੀਤ
ਜੇ ਮੈਂ ਚੁੱਪ ਹੀ ਰਿਹਾ ਜੇ ਮੈਂ ਕੁਝ ਨਾ ਕਿਹਾ
ਬਣਕੇ ਰੂਹਾਂ ਸਦਾ ਭਟਕਦੇ ਰਹਿਣਗੇ ।
ਜੋ ਵਿਦੇਸ਼ਾਂ 'ਚ ਰੁਲਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ਼ ਪਰਤਣਗੇ ਆਪਣੇ ਕਦੀ
ਕੀ ਇਹ ਖ਼ਾਮੋਸ਼ ਪੱਥਰ ਦੇ ਬੁੱਤ ਕਰਨਗੇ ।
ਉਹ ਜਦੋਂ ਦੇਸ਼ ਪਰਤਣਗੇ ਆਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ ।
ਕੀ ਇਹ ਇਨਸਾਫ਼ ਹਉਮੈਂ ਦੇ ਪੁੱਤ ਕਰਨਗੇ ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ ।
ਕੀ ਇਹ ਖ਼ਾਮੋਸ਼ ਪੱਥਰ ਦੇ ਬੁੱਤ ਕਰਨਗੇ ।
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣਗੇ ਸੂਰਜ ਚੜ੍ਹਨ ਲਹਿਣਗੇ ।
ਇਹ ਜੁ ਰੰਗਾਂ 'ਚ ਚਿੱਤਰੇ ਨੇ ਖੁਰ ਜਾਣਗੇਰਾਜ ਬਦਲਣਗੇ ਸੂਰਜ ਚੜ੍ਹਨ ਲਹਿਣਗੇ ।
ਇਹ ਜੁ ਮਰਮਰ 'ਚ ਉੱਕਰੇ ਨੇ ਮਿਟ ਜਾਣਗੇ ।
ਬਲਦੇ ਹਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ਼ ਉਹੀ ਹਮੇਸ਼ਾ ਲਿਖੇ ਜਾਣਗੇ ।
ਇਹ ਵੀ ਸ਼ਾਯਿਦ ਮੇਰਾ ਆਪਣਾ ਵਹਿਮ ਹੈਹਰਫ਼ ਉਹੀ ਹਮੇਸ਼ਾ ਲਿਖੇ ਜਾਣਗੇ ।
ਕੋਈ ਦੀਵਾ ਜਗੇਗਾ ਮੇਰੀ ਕਬਰ 'ਤੇ
ਜੇ ਹਵਾ ਇਹ ਰਹੀ ਕਬਰਾਂ ਉੱਤੇ ਤਾਂ ਕੀ
ਸਭ ਘਰਾਂ 'ਚ ਵੀ ਦੀਵੇ ਬੁਝੇ ਰਹਿਣਗੇ ।
ਸਭ ਘਰਾਂ 'ਚ ਵੀ ਦੀਵੇ ਬੁਝੇ ਰਹਿਣਗੇ ।
No comments:
Post a Comment